ਸਪੱਸ਼ਟੀਕਰਨ ਪੱਤਰ ਦੇਣ ਪੁੱਜੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਰਵਣ ਸਿੰਘ ਫਿਲੌਰ
ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)- ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਅੱਜ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਰਵਣ ਸਿੰਘ ਫਿਲੌਰ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਸ. ਫਿਲੌਰ ਨੇ ਸਪੱਸ਼ਟੀਕਰਨ ਪੱਤਰ ਵਿਚ ਜ਼ਿਕਰ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਵੀ ਪੰਥ ਵਿਰੋਧੀ ਫੈਸਲੇ ਲਏ ਗਏ, ਜੇਕਰ ਉਸ ਵਿੱਚ ਮੇਰੀ ਕੋਈ ਸ਼ਮੂਲੀਅਤ ਜਾਂ ਭਾਈਵਾਲਤਾ ਹੋਵੇਗੀ ਤਾਂ ਉਸ ਗੁਨਾਹ ਲਈ ਦਾਸ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰੇਗਾ।