JALANDHAR WEATHER

ਕਮਿਸ਼ਨਰੇਟ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦਾ ਕੀਤਾ ਪਰਦਾਫਾਸ਼

ਜਲੰਧਰ, 10 ਸਤੰਬਰ (ਮਨਜੋਤ ਸਿੰਘ)- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਕੇ ਇਸ ਵਿਚ ਸ਼ਾਮਿਲ ਤਿੰਨ ਵਿਅਕਤੀਆਂ, ਜਿਨ੍ਹਾਂ ਵਿਚ ਦੋ ਨਾਬਾਲਿਗ ਸ਼ਾਮਿਲ ਹਨ, ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਫੋਲੜੀਵਾਲ ਨੇੜੇ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਇਲਾਕੇ ’ਚ ਕੁਝ ਵਿਅਕਤੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਖਬਰ ਨੇ ਖੁਲਾਸਾ ਕੀਤਾ ਸੀ ਕਿ ਅਪਰਾਧੀ ਦੱਖਣੀ ਸ਼ਹਿਰ ਨੇੜੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨਪੁਟ ਦੇ ਅਧਾਰ ’ਤੇ ਪੁਲਿਸ ਨੇ ਅਪਰਾਧ ਦੀ ਯੋਜਨਾ ਬਣਾ ਰਹੇ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਜੇ ਤੱਕ ਕਿਸੇ ਵੀ ਅਪਰਾਧੀ ਦੇ ਅਪਰਾਧਿਕ ਪਿਛੋਕੜ ਦਾ ਪਤਾ ਨਹੀਂ ਲੱਗਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਬਾਅਦ ਵਿਚ ਸਾਂਝੀ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ