JALANDHAR WEATHER

5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਗ੍ਰਿਫਤਾਰ

ਬਠਿੰਡਾ, 10 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)-ਵਿਜੀਲੈਂਸ ਬਿਊਰੋ ਦੀ ਟੀਮ ਨੇ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਮਲਕੀਤ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਵਸਨੀਕ ਮਨਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਖਿਲਾਫ ਸਿੰਚਾਈ ਵਿਭਾਗ ਵਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਕਤ ਏ.ਐਸ.ਆਈ ਨੇ ਇਸ ਸੰਬੰਧੀ ਉਸਦੇ ਹੱਕ ਵਿਚ ਰਿਪੋਰਟ ਪੇਸ਼ ਕਰਨ ਬਦਲੇ 5 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਨੂੰ ਲੈ ਕੇ ਉਸਨੇ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਜੋ ਉਸਨੇ ਵਿਜੀਲੈਂਸ ਨੂੰ ਸੌਂਪ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ