JALANDHAR WEATHER

ਪ੍ਰਸਿੱਧ ਦਸਤਾਰ ਕੋਚ ਸਰਦਾਰ ਮਨਦੀਪ ਸਿੰਘ ਸੈਣੀ ਦਾ 21 ਸਤੰਬਰ ਨੂੰ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

ਵੈਨਿਸ, ਇਟਲੀ 13 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ ਅਤੇ ਯੂਰਪ ਭਰ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਦਸਤਾਰ ਦੀ ਸਿਖਲਾਈ ਦੇਣ ਵਾਲੇ ਪ੍ਰਸਿੱਧ ਕੋਚ ਮਨਦੀਪ ਸਿੰਘ ਸੈਣੀ ਦਾ ਸਿੱਖ ਸੰਗਤਾਂ ਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕੈਂਪੋ (ਵਿਚੈਂਸਾ) ਦੀ ਤਰਫ਼ੋਂ ਮਿਤੀ 21 ਸਤੰਬਰ ਨੂੰ ਸਜਾਏ ਜਾਣ ਵਾਲੇ ਨਗਰਕੀਰਤਨ ਵਿਚ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ । ਇਹ ਜਾਣਕਾਰੀ ਦਿੰਦੇ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਕੈਂਪੋ ਨੇ ਦੱਸਿਆ ਕਿ ਮਨਦੀਪ ਸਿੰਘ ਸੈਣੀ ਦਸਤਾਰ ਦੀ ਸਿਖਲਾਈ ਦੇਣ ਦੇ ਲਈ ਕਾਫ਼ੀ ਲੰਬੇ ਸਮੇਂ ਤੋਂ ਸ਼ਲਾਘਾਯੋਗ ਉਪਰਾਲੇ ਕਰ ਰਿਹਾ ਹੈ ਅਤੇ ਵੱਖ-ਵੱਖ ਗੁਰਦੁਆਰਿਆ ਵਿਚ ਕੈਂਪ ਲਾ ਕੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੇ ਲਈ ਸਿਖਲਾਈ ਦੇ ਰਿਹਾ ਹੈ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏੇ ਮਨਦੀਪ ਸਿੰਘ ਸੈਣੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ। ਦਸਣਯੋਗ ਹੈ ਕਿ ਮਨਦੀਪ ਸਿੰਘ ਸੈਣੀ ਕਾਫ਼ੀ ਲੰਬੇ ਅਰਸੇ ਤੋਂ ਪੰਜਾਬੀ ਮਾਂ ਬੋਲੀ ਪੰਜਾਬੀ ਸੱਭਿਆਚਾਰ ਅਤੇ ਦਸਤਾਰ ਨੂੰ ਸਜਾਉਣ ਦੀ ਸਿਖਲਾਈ ਦੇਣ ਦੇ ਲਈ ਪੂਰੇ ਯੂਰਪ ਭਰ ਦੇ ਵਿਚ ਜਾਣਿਆ ਪਛਾਣਿਆ ਨਾਮ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ