JALANDHAR WEATHER

ਅੱਜ ਤੋਂ ਆਯੁਸ਼ਮਾਨ ਭਾਰਤ ਸਕੀਮ ਤਹਿਤ ਲੋਕਾਂ ਦਾ ਮੁਫਤ ਇਲਾਜ ਨਹੀਂ ਕਰਨਗੇ ਪੰਜਾਬ ਦੇ ਜ਼ਿਆਦਾਤਰ ਪ੍ਰਾਈਵੇਟ ਹਸਪਤਾਲ

ਲੁਧਿਆਣਾ, 18 ਸਤੰਬਰ (ਰੁਪੇਸ਼ ਕੁਮਾਰ)-ਆਯੁਸ਼ਮਾਨ ਭਾਰਤ ਸਕੀਮ ਹੇਠ ਪੰਜਾਬ ਸਰਕਾਰ ਵਲੋਂ ਅਦਾਇਗੀ ਨਾ ਕੀਤੇ ਜਾਣ ਖਿਲਾਫ ਸੂਬੇ ਦੇ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ ਨੇ ਅੱਜ ਤੋਂ ਇਸ ਯੋਜਨਾ ਤਹਿਤ ਲੋਕਾਂ ਦਾ ਮੁਫਤ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਲੁਧਿਆਣਾ ਵਿਖੇ ਪ੍ਰਾਈਵੇਟ ਹੋਸਪੀਟਲ ਐਂਡ ਨਰਸਿੰਗ ਹੋਮ ਐਸੋਸੀਏਸ਼ਨ (ਫਾਨਾ) ਪੰਜਾਬ ਦੇ ਬੈਨਰ ਹੇਠਾਂ ਪ੍ਰੈਸ ਕਾਨਫਰੰਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਵਿਕਾਸ ਛਾਬੜਾ ਅਤੇ ਸਕੱਤਰ ਡਾ. ਦਿਵਿਆਸ਼ੂ ਗੁਪਤਾ ਨੇ ਦੋਸ਼ ਲਗਾਇਆ ਕਿ ਆਯੁਸ਼ਮਾਨ ਭਾਰਤ ਸਕੀਮ ਤਹਿਤ ਉਨ੍ਹਾਂ ਦੇ ਬੀਤੇ ਕਰੀਬ ਛੇ ਮਹੀਨਿਆਂ ਤੋਂ ਪੰਜਾਬ ਸਰਕਾਰ ਵੱਲ 600 ਕਰੋੜ ਰੁਪਏ ਬਕਾਇਆ ਹਨ ਪਰ ਕਈ ਵਾਰ ਅਪੀਲ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਬਕਾਏ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਅਤੇ ਸੋਫਟਵੇਅਰ ਵਿਚ ਖਰਾਬੀ ਹੋਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ