JALANDHAR WEATHER

ਕੰਗਣਾ ਰਣੌਤ ਸਿੱਖ ਭਾਈਚਾਰੇ ਖ਼ਿਲਾਫ਼ ਨਾ ਕਰੇ ਗੈਰ ਜ਼ਰੂਰੀ ਟਿੱਪਣੀਆਂ- ਸੋਮਪ੍ਰਕਾਸ਼

ਚੰਡੀਗੜ੍ਹ, 18 ਸਤੰਬਰ- ਭਾਜਪਾ ਦੇ ਸਾਬਕਾ ਮੰਤਰੀ ਸੋਮਪ੍ਰਕਾਸ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਟਵੀਟ ਕਰ ਕੰਗਨਾ ਰਣੌਤ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਅਤੇ ਸਿੱਖ ਭਾਈਚਾਰੇ ਦੇ ਵਿਰੁੱਧ ਗੈਰ ਜ਼ਰੂਰੀ ਟਿੱਪਣੀ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਸ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ। ਭਾਜਪਾ ਨੇਤਾ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ