JALANDHAR WEATHER

ਸੁਪਰੀਮ ਕੋਰਟ ਨੇ ਟੈਲੀਕਾਮ ਕੰਪਨੀਆਂ ਦੀਆਂ ਕਿਊਰੇਟਿਵ ਪਟੀਸ਼ਨਾਂ ਕੀਤੀਆਂ ਖ਼ਾਰਜ

ਨਵੀਂ ਦਿੱਲੀ, 19 ਸਤੰਬਰ- ਸੁਪਰੀਮ ਕੋਰਟ ਨੇ ਟੈਲੀਕਾਮ ਕੰਪਨੀਆਂ ਦੁਆਰਾ ਅਦਾ ਕੀਤੇ ਐਡਜਸਟਡ ਗ੍ਰਾਸ ਰੈਵੇਨਿਊ (ਏਜੀਆਰ) ਦੇ ਬਕਾਏ ਦੀ ਗਣਨਾ ਵਿਚ ਕਥਿਤ ਗਲਤੀਆਂ ਨੂੰ ਸੁਧਾਰਨ ਦੀ ਮੰਗ ਕਰਨ ਵਾਲੀਆਂ ਕਿਊਰੇਟਿਵ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿਚ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਤੇ ਸੰਬੰਧਿਤ ਦਸਤਾਵੇਜਾਂ ਨੂੰ ਅਦਾਲਤ ਨੇ ਦੇਖਿਆ ਹੈ। ਸਾਡੀ ਰਾਏ ਵਿਚ ਇਸ ਅਦਾਲਤ ਦੇ ਫ਼ੈਸਲੇ ਵਿਚ ਦੱਸੇ ਗਏ ਮਾਪਦੰਡਾਂ ਦੇ ਆਧਾਰ ’ਤੇ ਕੋਈ ਫ਼ੈਸਲਾ ਨਹੀਂ ਬਣਦਾ ਹੈ, ਇਸ ਲਈ ਕਿਊਰੇਟਿਵ ਪਟੀਸ਼ਨਾਂ ਨੂੰ ਖ਼ਾਰਜ ਕੀਤਾ ਜਾਂਦਾ ਹੈ। ਸਤੰਬਰ 202 ਵਿਚ ਸੁਪਰੀਮ ਕੋਰਟ ਨੇ ਟੈਲੀਕਾਮ ਕੰਪਨੀਆਂ ਨੂੰ ਕੇਂਦਰ ਸਰਕਾਰ ਨੂੰ ਆਪਣੇ ਬਕਾਏ ਦਾ ਭੁਗਤਾਨ ਕਰਨ ਲਈ 10 ਸਾਲ ਦਾ ਸਮਾਂ ਦਿੱਤਾ ਸੀ, ਜਿਸ ’ਤੇ ਹਰ ਸਾਲ 10 ਫ਼ੀਸਦੀ ਭੁਗਤਾਨ ਕੀਤਾ ਜਾਣਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ