JALANDHAR WEATHER

ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੇ ਕੀਤੀ ਸੜਕ ਜਾਮ

ਘੋਗਰਾ, (ਹੁਸ਼ਿਆਰਪੁਰ), 10 ਅਕਤੂਬਰ (ਆਰ. ਐੱਸ ਸਲਾਰੀਆ)- ਬਲਾਕ ਦਸੂਹਾ ਦੇ ਕਸਬਾ ਘੋਗਰਾ ਵਿਖੇ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੇ ਗੁੱਸੇ ਵਿਚ ਜੱਸਾ ਸਿੰਘ ਰਾਮਗੜ੍ਹੀਆ ਮਾਰਗ ਦਸੂਹਾ ਹਾਜੀਪੁਰ ਰੋਡ ਜਾਮ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੇ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆੜ੍ਹਤੀ ਲਖਵਿੰਦਰ ਸਿੰਘ ਅਤੇ ਜਤਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੇ ਢੇਰ ਲੱਗੇ ਹੋਏ ਹਨ। ਮੰਡੀ ਵਿਚ ਪੈਰ ਰੱਖਣ ਲਈ ਵੀ ਥਾਂ ਨਹੀਂ ਹੈ, ਜਿਸ ਕਾਰਨ ਮੰਡੀ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨ ਆਪਣਾ ਗੁੱਸਾ ਕੱਢ ਰਹੇ ਹਨ। ਇਸ ਕਾਰਨ ਅੱਜ ਘੋਗਰਾ ਅਤੇ ਆਸ-ਪਾਸ ਦੇ ਸਾਰੇ ਪਿੰਡਾਂ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਇਕੱਠੇ ਹੋ ਕੇ ਸੜਕ ਜਾਮ ਕਰ ਦਿੱਤੀ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਧਰਨਾ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ ਦਸੂਹਾ ਕਮਲਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਇਸ ਸਮੱਸਿਆ ਦਾ ਜਲਦੀ ਹੱਲ ਕਰ ਰਹੀ ਹੈ ਅਤੇ 14 ਤਰੀਕ ਤੱਕ ਸਾਰੀਆਂ ਮੰਡੀਆਂ ਵਿਚ ਲਿਫਟਿੰਗ ਸ਼ੁਰੂ ਕਰ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ