'ਆਪ' ਟੋਪੀਆਂ ਪਾ ਕੇ ਢਾਈ ਸਾਲ ਬਾਅਦ ਮੁੜ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ’ਚ - ਬਾਜਵਾ
ਅੰਮ੍ਰਿਤਸਰ, 12 ਅਕਤੂਬਰ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ ਢਾਈ ਸਾਲ ਬਾਅਦ ਮੁੜ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ’ਚ ਹੈ ਪਰ ਇਸ ਵਾਰ ਸੂਬੇ ਦੇ ਲੋਕ ਉਨ੍ਹਾਂ ਨੂੰ ਆਪਣੇ ਮਕਸਦ ’ਚ ਕਾਮਯਾਬ ਨਹੀਂ ਹੋਣ ਦੇਣਗੇ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਆਪਣੇ ਸਾਥੀਆਂ ਨੂੰ ਕਿਸਾਨ-ਮਜ਼ਦੂਰ ਅਤੇ ਸ਼ੈਲਰ ਮਾਲਕਾਂ ਦੀ ਹਮਾਇਤ ਕਰਕੇ ਉਨ੍ਹਾਂ ਵਲੋਂ ਕੱਲ੍ਹ 13 ਅਕਤੂਬਰ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਦੀ ਅਪੀਲ ਕਰਨਗੇ।