ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਚੋਣ ਪ੍ਰਚਾਰ ਕੀਤਾ ਸ਼ੁਰੂ
ਜੀਂਦ (ਹਰਿਆਣਾ), 8 ਸਤੰਬਰ (ਏ.ਐਨ.ਆਈ.)- ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦੇ ਦੋ ਦਿਨ ਬਾਅਦ, ਪਹਿਲਵਾਨ ਵਿਨੇਸ਼ ਫੋਗਾਟ ਨੇ ਐਤਵਾਰ ਨੂੰ ਹਰਿਆਣਾ ਦੇ ਜੀਂਦ ਖੇਤਰ ਵਿਚ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਸ਼ੁੱਕਰਵਾਰ ਨੂੰ ਫੋਗਾਟ ਅਤੇ ਪਹਿਲਵਾਨ ਬਜਰੰਗ ਪੂਨੀਆ ਕਾਂਗਰਸ ਵਿਚ ਸ਼ਾਮਿਲ ਹੋਏ ਸਨ।