ਸੁਨਾਮ 'ਚ ਕਿਸਾਨਾਂ ਵਲੋਂ ਰੇਲਾਂ ਦਾ ਚੱਕਾ ਜਾਮ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 13 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ,ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਵਿਚ ਸੂਬੇ ਦੀਆਂ ਮੰਡੀਆਂ 'ਚ ਰੁਲ ਰਹੇ ਝੋਨੇ ਦੀ ਐਮ.ਐਸ.ਪੀ. 'ਤੇ ਖ਼ਰੀਦ ਅਤੇ ਨਾਲੋ ਨਾਲ ਚੁਕਾਈ ਦੇ ਦਿਨੋ-ਦਿਨ ਵਿਗੜ ਰਹੇ ਮਸਲੇ ਦੇ ਹੱਲ ਨੂੰ ਲੈ ਕੇ ਅੱਜ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਕਿਸਾਨ ਬੀਬੀਆਂ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।