ਕਿਸਾਨ ਜਥੇਬੰਦੀਆਂ ਵਲੋਂ ਮਹਿਲ ਕਲਾਂ (ਬਰਨਾਲਾ) ਵਿਖੇ ਮੁੱਖ ਮਾਰਗ 'ਤੇ ਕੀਤਾ ਰੋਸ ਪ੍ਰਦਰਸ਼ਨ
ਮਹਿਲ ਕਲਾਂ (ਬਰਨਾਲਾ), 13 ਅਕਤੂਬਰ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਮਹਿਲ ਕਲਾਂ (ਬਰਨਾਲਾ) ਵਿਖੇ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ ਕਰਕੇ ਤਿੰਨ ਘੰਟੇ ਆਵਾਜਾਈ ਠੱਪ ਕੀਤੀ। ਕਿਸਾਨ ਆਗੂਆਂ ਨੇ ਸਰਕਾਰ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।