ਸੁਪਰੀਮ ਕੋਰਟ ਨੇ ਥਰੂਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੇ ਭਾਜਪਾ ਆਗੂ ਨੂੰ ਕੀਤਾ ਨੋਟਿਸ ਜਾਰੀ
ਨਵੀਂ ਦਿੱਲੀ, 10 ਸਤੰਬਰ- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਥਿਤ ਸ਼ਿਵਲਿੰਗ ’ਤੇ ਬਿੱਛੂ ਟਿੱਪਣੀ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਵਿਚ ਹੇਠਲੀ ਅਦਾਲਤ ਅੱਗੇ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਥਰੂਰ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੇ ਭਾਜਪਾ ਆਗੂ ਰਾਜੀਵ ਬੱਬਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ ਅਤੇ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ।