ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਨਵੀਂ ਦਿੱਲੀ, 17 ਸਤੰਬਰ- ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਵਿਚ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਨ ਤੋਂ ਭਾਜਪਾ ਆਗੂਆਂ ਨੂੰ ਰੋਕਿਆ ਜਾਵੇ। ਇਸ ਵਿਚ ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਭਾਜਪਾ ਦੇ ਆਗੂਆਂ ਨੇ ਰਾਹੁਲ ਗਾਂਧੀ ਨੂੰ ਦਾਦੀ ਵਰਗਾ ਹਾਲ ਕਰਨ ਦੀ ਧਮਕੀ ਦਿੱਤੀ ਹੈ।