ਪੀੜਤਾ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਮਮਤਾ ਸਰਕਾਰ ਮੁੱਖ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ 'ਚ ਲੱਗੀ - ਵਿਧਾਇਕਾ ਅਗਨੀਮਿੱਤਰਾ ਪਾਲ
ਕੋਲਕਾਤਾ (ਪੱਛਮੀ ਬੰਗਾਲ), 18 ਸੰਤਬਰ-ਪੱਛਮੀ ਬੰਗਾਲ ਵਿਚ ਭਾਜਪਾ ਦੀ ਜਨਰਲ ਸਕੱਤਰ ਅਤੇ ਵਿਧਾਇਕਾ ਅਗਨੀਮਿੱਤਰਾ ਪਾਲ ਨੇ ਕਿਹਾ ਕਿ ਇਸ ਭਿਆਨਕ ਘਟਨਾ ਨੂੰ ਇਕ ਮਹੀਨਾ ਹੋ ਗਿਆ ਹੈ ਪਰ ਪੀੜਤ ਨੂੰ ਇਨਸਾਫ਼ ਨਹੀਂ ਮਿਲਿਆ। ਮੁੱਖ ਮੰਤਰੀ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।