ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਰਿਸ਼ਵਤ ਦੇ ਮਾਮਲੇ ਵਿਚ ਕੀਤਾ ਕਾਬੂ
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਵਿਖੇ ਕੁਝ ਸਮਾਂ ਪਹਿਲਾਂ ਤਾਇਨਾਤ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀਆਂ ਬੂਟਾ ਸਿੰਘ ਅਤੇ ਰਾਣਾ ਸਿੰਘ ਵਾਸੀ ਪਿੰਡ ਭਲਵਾਨ ਨੂੰ 65 ਹਜ਼ਾਰ ਦੀ ਰਿਸ਼ਵਤ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ।