ਹੈਰੋਇਨ ਤੇ ਹਥਿਆਰਾਂ ਸਮੇਤ 2 ਕਾਬੂ- ਡੀ.ਜੀ.ਪੀ.
ਚੰਡੀਗੜ੍ਹ, 17 ਜੁਲਾਈ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫ਼ਾਸ਼ ਕਰਦੇ ਹੋਏ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਪਾਸੋਂ 7 ਕਿਲੋਗ੍ਰਾਮ ਹੈਰੋਇਨ, 5 ਪਿਸਤੌਲ, 5 ਜ਼ਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜਾਂਚ ’ਚ ਉਨ੍ਹਾਂ ਦੇ ਪਾਕਿਸਤਾਨ ਨਾਲ ਸੰਬੰਧ ਹੋਣ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ।