ਸੜਕ ਹਾਦਸੇ ਵਿਚ ਔਰਤ ਦੀ ਮੌਤ
ਹੰਡਿਆਇਆ, 17 ਜੁਲਾਈ (ਗੁਰਜੀਤ ਸਿੰਘ ਖੁੱਡੀ)- ਅੱਜ ਸਵੇਰੇ ਬਰਨਾਲਾ-ਮਾਨਸਾ ਸੜਕ ਉਪਰ ਪਿੰਡ ਧਨੌਲਾ ਖੁਰਦ ਬੱਸ ਸਟੈਂਡ ’ਤੇ ਪ੍ਰਾਈਵੇਟ ਫੈਕਟਰੀ ਦੀ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਮਿ੍ਰਤਕਾ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਜਗਤਾਰ ਸਿੰਘ ਤਾਰਾ ਵਾਸੀ ਪਿਰਥਾ ਪੱਤੀ ਧੂਰਕੋਟ ਵਜੋਂ ਹੋਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਸਵੇਰੇ 6 ਵਜੇ ਗੁਰਦੁਆਰਾ ਅੜੀਸਰ ਸਾਹਿਬ ਹੰਡਿਆਇਆ ਤੋਂ ਮੱਥਾ ਟੇਕ ਕੇ ਵਾਪਸ ਘਰ ਨੂੰ ਜਾ ਰਹੇ ਸਨ।