ਸ਼੍ਰੋਮਣੀ ਅਕਾਲੀ ਦਲ ਵਲੋਂ ਐਸ. ਦਰਬਾਰਾ ਗੁਰੂ ਦੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਦੇ ਸਲਾਹਕਾਰ ਵਜੋਂ ਕੀਤੀ ਨਿਯੁਕਤੀ ਲਈ ਵਾਪਸ
ਚੰਡੀਗੜ੍ਹ, 7 ਸਤੰਬਰ-ਸ਼੍ਰੋਮਣੀ ਅਕਾਲੀ ਦਲ ਨੇ ਐਸ. ਦਰਬਾਰਾ ਗੁਰੂ ਦੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਦੇ ਸਲਾਹਕਾਰ ਵਜੋਂ ਕੀਤੀ ਨਿਯੁਕਤੀ ਵਾਪਸ ਲੈ ਲਈ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਸਾਂਝੀ ਕੀਤੀ।