ਭਾਰਤੀ ਟੀਮ ਨੇ ਚੀਨ ਨੂੰ 3-0 ਨਾਲ ਬੁਰੀ ਤਰ੍ਹਾਂ ਹਰਾਇਆ, ਜਿੱਤ ਨਾਲ ਕੀਤੀ ਸ਼ੁਰੂਆਤ
ਨਵੀਂ ਦਿੱਲੀ,8 ਸਤੰਬਰ- ਭਾਰਤੀ ਪੁਰਸ਼ ਹਾਕੀ ਟੀਮ ਨੇ ਮੇਜ਼ਬਾਨ ਚੀਨ ਨੂੰ 3-0 ਨਾਲ ਹਰਾ ਕੇ ਏਸ਼ੀਆਈ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਕੀਤੀ। ਭਾਰਤ ਲਈ ਸੁਖਜੀਤ ਸਿੰਘ (14ਵੇਂ ਮਿੰਟ), ਉੱਤਮ ਸਿੰਘ (27ਵੇਂ ਮਿੰਟ) ਅਤੇ ਅਭਿਸ਼ੇਕ (32ਵੇਂ ਮਿੰਟ) ਨੇ ਗੋਲ ਕੀਤੇ ਜਦਕਿ ਚੀਨ ਇਕ ਵੀ ਗੋਲ ਨਹੀਂ ਕਰ ਸਕਿਆ।