ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਕੇਜਰੀਵਾਲ ਸਰਕਾਰ ਕੀਤੀ ਜਾਵੇ ਬਰਖ਼ਾਸਤ
ਨਵੀਂ ਦਿੱਲੀ, 10 ਸਤੰਬਰ- ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫ਼ਤਰ ਨੇ ਇਹ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿਚ ਹਨ। ਅਜਿਹੇ ’ਚ ਕਈ ਸਰਕਾਰੀ ਕੰਮ ਰੁਕੇ ਹੋਏ ਹਨ ਤੇ ਫ਼ਾਈਲਾਂ ’ਤੇ ਦਸਤਖ਼ਤ ਨਹੀਂ ਹੋ ਰਹੇ ਹਨ। ਇਸ ਪੱਤਰ ’ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਸਮੇਤ 7 ਹੋਰ ਵਿਧਾਇਕਾਂ ਅਤੇ ਇਕ ਸਾਬਕਾ ਵਿਧਾਇਕ ਨੇ ਦਸਤਖ਼ਤ ਕੀਤੇ ਹਨ।