ਲੁੱਟਾਂ-ਖੋਹਾਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
ਬਰਨਾਲਾ/ਰੂੜੇਕੇ ਕਲਾਂ, 14 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਮਹੀਨਿਆਂ ਤੋਂ ਲੈ ਕੇ ਪਿੰਡ ਪੱਖੋ ਕਲਾਂ ਵਿਖੇ ਹੋ ਰਹੀਆਂ ਚੋਰੀਆਂ, ਲੁੱਟਾਂ-ਖੋਹਾਂ, ਗੁੰਡਾਗਰਦੀਆਂ, ਲੜਾਈਆਂ ਅਤੇ ਵਧ ਰਹੇ ਨਸ਼ਿਆਂ ਤੋਂ ਦੁਖੀ ਹੋ ਕੇ ਪਿੰਡ ਪੱਖੋ ਕਲਾਂ ਦੇ ਵਸਨੀਕਾਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ, ਭਕਿਯੂ ਕਾਦੀਆਂ ਦੇ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ ਆਦਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਦੇ ਕਲੱਬਾਂ, ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਜਥੇਬੰਦੀਆਂ ਦੀ ਅਗਵਾਈ ਵਿਚ ਵੱਡਾ ਗੁਰਦੁਆਰਾ ਸਾਹਿਬ ਪੱਖੋ ਕਲਾਂ ਵਿਖੇ ਇਕੱਤਤਰਾ ਕਰਕੇ ਮਤੇ ਪਾਸ ਕੀਤੇ ਗਏ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਤੇਜ਼ੀ ਨਾਲ ਵਾਪਰ ਰਹੀਆਂ ਘਟਨਾਵਾਂ ’ਤੇ ਕੰਟਰੋਲ ਨਾ ਕੀਤਾ ਤਾਂ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਰੋਸ ਧਰਨਾ ਦੇ ਕੇ 23 ਸਤੰਬਰ ਨੂੰ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪਿੰਡ ਵਾਸੀਆਂ ਵਲੋਂ ਰੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਜੇਕਰ ਕੋਈ ਰਾਜਨੀਤਿਕ ਪਾਰਟੀ ਦਾ ਵਿਅਕਤੀ ਚੋਰਾਂ ਦੀ ਹਮਾਇਤ ਕਰੇਗਾ ਤਾਂ ਉਸ ਦਾ ਵੀ ਬਾਈਕਾਟ ਕਰਕੇ ਵਿਰੋਧ ਕੀਤਾ ਜਾਵੇਗਾ।