ਪ੍ਰਧਾਨ ਮੰਤਰੀ ਮੋਦੀ ਨੇ ਮਿਲਾਦ-ਉਨ-ਨਬੀ ਦੇ ਮੌਕੇ 'ਤੇ ਦਿੱਤੀਆਂ ਵਧਾਈਆਂ
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਿਲਾਦ-ਉਨ-ਨਬੀ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਈਦ ਮੁਬਾਰਕ! ਮਿਲਾਦ-ਉਨ-ਨਬੀ ਦੇ ਮੌਕੇ 'ਤੇ ਸ਼ੁਭਕਾਮਨਾਵਾਂ। ਸਦਭਾਵਨਾ ਅਤੇ ਏਕਤਾ ਹਮੇਸ਼ਾ ਬਣੀ ਰਹੇ। ਚਾਰੇ ਪਾਸੇ ਖੁਸ਼ੀ ਅਤੇ ਖੁਸ਼ਹਾਲੀ ਹੋਵੇ।"