JALANDHAR WEATHER

ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਹੈ ਜਾਰੀ- ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 16 ਸਤੰਬਰ- ਅੱਜ ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਕੀਤੀਆਂ ਗਈਆਂ ਵੱਖ ਵੱਖ ਕਾਰਵਾਈਆਂ ਵਿਚ 2738 ਭਗੌੜੇ ਗਿ੍ਰਫ਼ਤਾਰ ਕੀਤੇ ਗਏ। 508 ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਤੇ 1420 ਅਤਿ ਲੋੜੀਂਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ, ਜਿਸ ਤਹਿਤ 5856 ਦੇ ਕਰੀਬ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2546 ਕਿੱਲੋ ਦੇ ਕਰੀਬ ਹੈਰੋਇਨ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 30 ਕਰੋੜ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ 8 ਮਹੀਨਿਆਂ ਵਿਚ ਕਰੀਬ 160 ਡਰੋਨ ਜ਼ਬਤ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ