ਨੌਕਰੀ ਬਦਲੇ ਜ਼ਮੀਨ ਮਾਮਲਾ: ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਨੂੰ ਸੰਮਨ ਜਾਰੀ
 
                  
ਨਵੀਂ ਦਿੱਲੀ, 18 ਸਤੰਬਰ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਤੇਜ ਪ੍ਰਤਾਪ ਤੇ ਤੇਜੱਸਵੀ ਨੂੰ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਮਾਮਲੇ ਵਿਚ ਤਲਬ ਕੀਤਾ ਹੈ। ਅਦਾਲਤ ਨੇ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬਾਕੀ ਦੋਸ਼ੀਆਂ ਨੂੰ ਵੀ ਤਲਬ ਕੀਤਾ ਹੈ। ਅਦਾਲਤ ਨੇ ਸਾਰਿਆਂ ਨੂੰ 7 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਈ.ਡੀ. ਨੇ 6 ਅਗਸਤ ਨੂੰ 11 ਦੋਸ਼ੀਆਂ ਦੇ ਖ਼ਿਲਾਫ਼ ਦੋਸ਼ ਪੱਤਰ ਦਾਇਰ ਕੀਤੇ ਸਨ, ਜਿਨ੍ਹਾਂ ਵਿਚੋਂ 4 ਦੀ ਪਹਿਲਾਂ ਦੀ ਮੌਤ ਹੋ ਚੁੱਕੀ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਸਾਰਿਆਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿਚ ਤੇਜ ਪ੍ਰਤਾਪ ਦੀ ਭੂਮਿਕਾ ਤੋਂ ਇੰਨਕਾਰ ਨਹੀਂ ਕੀਤਾ ਜਾ ਸਕਦਾ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            