ਹਲਕਾ ਸ਼ਾਮਚੁਰਾਸੀ ਦੇ ਪਿੰਡ ਖਾਨਪੁਰ ਥਿਆੜਾ ’ਚ ਸਵੇਰੇ ਹੀ ਲਗੀਆਂ ਵੋਟਰਾਂ ਦੀਆਂ ਲੰਬੀਆਂ ਕਤਾਰਾਂ

ਨਸਰਾਲਾ, (ਹੁਸ਼ਿਆਰਪੁਰ), 15 ਅਕਤੂਬਰ (ਸਤਵੰਤ ਸਿੰਘ ਥਿਆੜਾ)- ਅੱਜ ਪੰਜਾਬ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਹਲਕਾ ਸ਼ਾਮਚੁਰਾਸੀ ਦੇ ਪਿੰਡ ਖਾਨਪੁਰ ਥਿਆੜਾ ਵਿਖੇ ਸਵੇਰੇ ਹੀ ਲੰਬੀਆਂ ਕਤਾਰਾਂ ਵਿਚ ਲੋਕ ਵੋਟ ਪਾਉਣ ਦੇ ਲਈ ਖੜੇ ਹੋ ਗਏ ਤੇ ਲੋਕਾਂ ਵਿਚ ਇਨ੍ਹਾਂ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਰਕਾਰੀ ਅਧਿਕਾਰੀਆਂ ਵਲੋ ਪੂਰੇ ਸਮੇਂ ’ਤੇ ਸਵੇਰੇ 8 ਵਜੇ ਵੋਟ ਪਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਪਿੰਡ ਵਾਸੀ ਲੋਕ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਪੂਰੇ ਅਮਨ ਅਮਾਨ ਦੇ ਨਾਲ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ।