ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ ਵੱਖ ਪਿੰਡਾਂ ਵਿਚ ਵੋਟਾਂ ਪਾਉਣ ਦਾ ਕੰਮ ਸ਼ੁਰੂ
ਫਤਿਹਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਪੰਚਾਇਤੀ ਚੋਣਾਂ ਦੌਰਾਨ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ ਵੱਖ ਪਿੰਡਾਂ ਵਿਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ ਹੈ, ਪਰ ਕੁਝ ਪੋਲਿੰਗ ਬੂਥਾਂ ’ਤੇ ਥਾਵਾਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਲੋਂ ਪੱਤਰਕਾਰਾਂ ਨੂੰ ਕਵਰੇਜ਼ ਤੋਂ ਰੋਕ ਕੇ ਜਾਣ ਦੀਆਂ ਸੂਚਨਾਵਾਂ ਵੀ ਮਿਲ ਰਹੀਆਂ ਹਨ। ਫਿਲਹਾਲ ਵੋਟਾਂ ਪਾਉਣ ਦਾ ਕੰਮ ਪੂਰੇ ਅਮਨ ਅਮਾਨ ਨਾਲ ਚੱਲ ਰਿਹਾ ਹੈ।