ਉ.ਸੀ.ਏ. ਪੰਜ ਉਲੰਪਿਕ ਮਹਾਂਦੀਪਾਂ ਵਿਚੋਂ ਸਭ ਤੋਂ ਮਜ਼ਬੂਤ - ਉ.ਸੀ.ਏ. ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਰਣਧੀਰ ਸਿੰਘ
ਨਵੀਂ ਦਿੱਲੀ, 8 ਸਤੰਬਰ (ਏ.ਐਨ.ਆਈ.) ਉਲੰਪਿਕ ਕੌਂਸਲ ਆਫ ਏਸ਼ੀਆ (ਉ.ਸੀ.ਏ. ) ਦੇ ਨਵ-ਨਿਯੁਕਤ ਪ੍ਰਧਾਨ ਰਣਧੀਰ ਸਿੰਘ ਨੇ ਆਪਣੀ ਚੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਹ ਵੀ ਕਿਹਾ ਕਿ ਉ.ਸੀ.ਏ. ਸਾਰੀਆਂ ਮਹਾਂਦੀਪੀ ਉਲੰਪਿਕ ਕੌਂਸਲਾਂ ਵਿਚੋਂ ਸਭ ਤੋਂ ਮਜ਼ਬੂਤ ਹੈ। ਸਾਬਕਾ ਭਾਰਤੀ ਨਿਸ਼ਾਨੇਬਾਜ਼ ਅਤੇ ਅਨੁਭਵੀ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਨੂੰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿਖੇ 44ਵੀਂ ਉਲੰਪਿਕ ਕੌਂਸਲ ਆਫ ਏਸ਼ੀਆ ਜਨਰਲ ਅਸੈਂਬਲੀ ਵਿਚ ਉ.ਸੀ.ਏ. ਦੇ ਪਹਿਲੇ ਭਾਰਤੀ ਪ੍ਰਧਾਨ ਵਜੋਂ ਅਧਿਕਾਰਤ ਤੌਰ 'ਤੇ ਬਿਨਾਂ ਵਿਰੋਧ ਚੁਣਿਆ ਗਿਆ।