JALANDHAR WEATHER

ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੌਰਾਨ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਅਤੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਕੀਤੀ ਮੁਲਤਵੀ

ਨਵੀਂ ਦਿੱਲੀ,9 ਸਤੰਬਰ- ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਹਰਿਆਣਾ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ, ਮੈਂਬਰ (ਜੁਡੀਸ਼ੀਅਲ) ਅਤੇ ਮੈਂਬਰ (ਗ਼ੈਰ -ਨਿਆਂਇਕ) ਦੀ ਨਿਯੁਕਤੀ ਲਈ ਚੋਣ ਕਮੇਟੀ ਦੀ ਮੀਟਿੰਗ ਨੂੰ 20 ਸਤੰਬਰ ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਬੇ ਵਿਚ ਵਿਧਾਨ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਗਿਆ ਹੈ। ਇਹ ਨਿਰਦੇਸ਼ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਜਾਰੀ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ