JALANDHAR WEATHER

ਮੁੱਖ ਮੰਤਰੀ ਵਜੋਂ ਅੱਜ ਸੁਹੰ ਚੁਕਣਗੇ ਉਮਰ ਅਬਦੁੱਲਾ

ਸ੍ਰੀਨਗਰ, 16 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਅੱਜ ਸਵੇਰੇ 11:30 ਵਜੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਣਗੇ। ਇਸ ਦੇ ਨਾਲ ਹੀ ਉਹ ਕੇਂਦਰ ਸ਼ਾਸਿਤ ਰਾਜ ਦੇ ਪਹਿਲੇ ਮੁੱਖ ਮੰਤਰੀ ਬਣ ਜਾਣਗੇ। ਇਹ ਸਾਰਾ ਪ੍ਰੋਗਰਾਮ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫ਼ਰੰਸ ਸੈਂਟਰ ਵਿਖੇ ਹੋਵੇਗਾ। ਉਨ੍ਹਾਂ ਦੇ ਨਾਲ 4 ਮੰਤਰੀਆਂ ਵਲੋਂ ਵੀ ਸਹੁੰ ਚੁੱਕੀ ਜਾ ਸਕਦੀ ਹੈ। ਸਹੁੰ ਚੁੱਕ ਸਮਾਗਮ ਤੋਂ ਬਾਅਦ ਉਮਰ ਅਬਦੁੱਲਾ ਦੁਪਹਿਰ 3 ਵਜੇ ਪ੍ਰਬੰਧਕੀ ਸਕੱਤਰ ਨਾਲ ਮੀਟਿੰਗ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ