ਨਾਇਬ ਸਿੰਘ ਸੈਣੀ ਸਿਰ ਸਜੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਤਾਜ
ਚੰਡੀਗੜ੍ਹ, 16 ਅਕਤੂਬਰ- ਅੱਜ ਪੰਚਕੂਲਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨ ਹੇਠ ਹੋਈ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੀ ਹੋਣਗੇ। ਉਹ ਭਲਕੇ ਆਪਣੇ ਅਹੁਦੇ ਦਾ ਹਲਫ਼ ਲੈਣਗੇ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਆਗੂ ਸ਼ਿਰਕਤ ਕਰਨਗੇ।