26 ਅਕਤੂਬਰ ਨੂੰ 1 ਵਜੇ ਤੋਂ ਬਾਅਦ ਲਗਾਏ ਜਾਣਗੇ ਪੱਕੇ ਮੋਰਚੇ- ਕਿਸਾਨ ਜਥੇਬੰਦੀਆਂ
ਚੰਡੀਗੜ੍ਹ, 24 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ’ਚ ਕਿਸਾਨ ਜਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਕਿਸਾਨ ਮਜ਼ਦੂਰ ਮੋਰਚਾ ਦੇ ਨਾਲ ਸੰਬੰਧਿਤ ਪ੍ਰਮੁੱਖ ਆਗੂ ਸ਼ਾਮਿਲ ਸਨ। ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਇਕ ਵੱਡਾ ਫ਼ੈਸਲਾ ਕੀਤਾ ਗਿਆ ਕਿ 26 ਅਕਤੂਬਰ ਨੂੰ ਬਾਅਦ ਦੁਪਹਿਰ 1 ਵਜੇ ਤੋਂ ਬਾਅਦ ਫਗਵਾੜਾ, ਬਟਾਲਾ, ਮੋਗੇ ਦੇ ਨਜ਼ਦੀਕ ਡਾਬਰੂ ਅਤੇ ਸੰਗਰੂਰ ਦੇ ਨਜ਼ਦੀਕ ਬਡਵਰ ਵਿਖੇ ਪੱਕੇ ਮੋਰਚੇ ਲਾਏ ਜਾਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਮੌਕੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਆਗੂਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਕਰੜੇ ਹੱਥੀ ਲੈਂਦੇ ਹੋਏ ਕਿਹਾ ਕਿ ਦੋਵੇਂ ਸਰਕਾਰਾਂ ਰਲ ਕੇ ਕਿਸਾਨਾਂ ਦੀ ਲੁੱਟ ਕਰਨ ’ਤੇ ਲੱਗੀਆਂ ਹੋਈਆਂ ਹਨ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਖੁਦ ਕੇਂਦਰ ਸਰਕਾਰ ਨਾਲ ਰਲ ਕੇ ਖੇਤੀਬਾੜੀ ਸੈਕਟਰ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ ਅਤੇ ਪ੍ਰਾਈਵੇਟ ਖੇਤਰ ਨੂੰ ਉਤਸ਼ਾਹਤ ਕਰਨ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ।
;
;
;
;
;
;
;
;