JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕਦੇ ਵੀ ਕਿਸਾਨ ਭਰਾ ਇਸ ਤਰ੍ਹਾਂ ਖੱਜਲ ਖੁਆਰ ਨਹੀਂ ਹੋਏ : ਢਿੱਲੋਂ

ਮਾਛੀਵਾੜਾ ਸਾਹਿਬ (ਲੁਧਿਆਣਾ) ,30 ਅਕਤੂਬਰ ( ਜੀ.ਐੱਸ.ਚੌਹਾਨ ) - ਇਸ ਵਾਰ ਪੰਜਾਬ ਭਰ ਦੀਆਂ ਮੰਡੀਆਂ ਵਿਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਕਿਸਾਨਾਂ ਪ੍ਰੇਸ਼ਾਨ ਹਨ ਕਿਓਂਕਿ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਈ ਨੂੰ ਅੱਜ ਪੂਰਾ ਇਕ ਮਹੀਨਾ ਬੀਤ ਚੁੱਕਾ ਹੈ । ਅੱਜ ਵੀ ਆਪਣੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਰਾਤਾਂ ਕੱਟਣੀਆਂ ਪੈ ਰਹੀਆਂ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਨ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਾਲਾ ਤੋਂ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜਿੱਥੇ ਝੋਨੇ ਦਾ ਸੀਜ਼ਨ ਇਇਨ੍ਹਾਂ ਦਿਨਾਂ ਵਿਚ ਅਖੀਰਲੇ ਪੜਾਅ 'ਤੇ ਹੋਣਾ ਚਾਹੀਦਾ ਸੀ ਪਰ ਅਜੇ ਤੱਕ ਵੀ ਜਿਉਂ ਦਾ ਤੀਓਂ ਜਾਪ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਸਾਹਿਬ ਦੀਆਂ ਦਾਣਾ ਮੰਡੀਆਂ ਵਿੱਚ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ 14 ਲੱਖ ਕੱਟਾ ਅਜੇ ਵੀ ਖੁੱਲ੍ਹੇ ਅਸਮਾਨ ਹੇਠਾਂ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਿਹਾ ਹੈ, ਜਿਸ ਕਾਰਨ ਆੜ੍ਹਤੀਆਂ ਨੂੰ ਫੜ੍ਹ ਖਾਲੀ ਨਾ ਹੋਣ ਕਾਰਨ ਕਿਸਾਨਾਂ ਦੀ ਮੰਡੀ ਵਿਚ ਆ ਰਹੀ ਫ਼ਸਲ ਦੇ ਰੱਖ ਰਖਾਵ ਲਈ ਵੀ ਸਮੱਸਿਆ ਪੈਦਾ ਹੋ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ