ਮੁਤਵਾਜੀ ਕਾਰਜਕਾਰੀ ਜਥੇਦਾਰ ਭਾਈ ਮੰਡ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ
ਅੰਮ੍ਰਿਤਸਰ, 1 ਨਵੰਬਰ (ਜਸਵੰਤ ਸਿੰਘ ਜੱਸ)- ਸਰਬੱਤ ਖਾਲਸਾ ਸੰਮੇਲਨ ਵਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਅੱਜ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸਮੂਹ ਸਿੱਖ ਜਥੇਬੰਦੀਆਂ ਅਤੇ ਅਕਾਲੀ ਦਲ ਦੇ ਧੜਿਆਂ ਨੂੰ ਨਿੱਜੀ ਮਤਭੇਦ ਅਤੇ ਵਖਰੇਵੇਂ ਭੁਲਾ ਕੇ ਇਕ ਪੰਥਕ ਨਿਸ਼ਾਨ ਸਾਹਿਬ ਹੇਠ ਇਕੱਤਰ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਭਾਈ ਜਰਨੈਲ ਸਿੰਘ ਸਖੀਰਾ ਵੀ ਮੌਜੂਦ ਸਨ।