ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਇਕ ਨੌਜਵਾਨ ਦੀ ਮੌਤ
ਝਬਾਲ, (ਤਰਨਤਾਰਨ), 2 ਨਵੰਬਰ (ਸੁਖਦੇਵ ਸਿੰਘ)- ਸਰਹੱਦੀ ਪਿੰਡ ਚੀਮਾ ਵਿਖੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਹਰਬੀਰ ਸਿੰਘ ਭੋਲਾ (35) ਪੁੱਤਰ ਨਿਰਮਲ ਸਿੰਘ ਵਾਸੀ ਨੌਸ਼ਹਿਰਾ ਢਾਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਨੌਜਵਾਨ ਹਰਮਨ ਸਿੰਘ, ਜਗਰੂਪ ਸਿੰਘ ਅਤੇ ਸੁਲਤਾਨ ਸਿੰਘ ਸਾਰੇ ਵਾਸੀ ਨੌਸ਼ਹਿਰਾ ਢਾਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਹੋਏ ਨੌਜਵਾਨਾਂ ਨੂੰ ਜ਼ੇਰੇ ਇਲਾਜ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ।