JALANDHAR WEATHER

ਐਡਵੋਕੇਟ ਧਾਮੀ ਤੇ ਹੋਰਨਾਂ ਵਲੋਂ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)- ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਜੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ 17 ਅਕਤੂਬਰ ਤੋਂ ਲੈ ਕੇ ਅੱਜ ਦੋ ਨਵੰਬਰ ਤੱਕ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਵਾ ਰਹੇ ਸਨ, ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰਨਾਂ ਸ਼ਖਸੀਅਤਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਦਸ਼ਾਲਾ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਗਿਆਨੀ ਗੁਰਬਚਨ ਸਿੰਘ, ਕੁਲਵੰਤ ਸਿੰਘ ਮੰਨਣ, ਭਗਵੰਤ ਸਿੰਘ ਧੰਗੇੜਾ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਰਜਿੰਦਰ ਸਿੰਘ ਰੂਬੀ, ਅਮਰਬੀਰ ਸਿੰਘ ਢੋਟ ਸਮੇਤ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ