ਜੰਮੂ-ਕਸ਼ਮੀਰ: ਖਨਯਾਰ ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਸ਼ੁਰੂ
ਸ੍ਰੀਨਗਰ, 2 ਨਵੰਬਰ- ਜੰਮੂ-ਕਸ਼ਮੀਰ ਦੇ ਸ੍ਰੀਨਗਰ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਮੁਕਾਬਲਾ ਖਾਨਯਾਰ ਇਲਾਕੇ ’ਚ ਸ਼ੁਰੂ ਹੋਇਆ, ਜਿਥੇ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਖਨਯਾਰ ਇਲਾਕੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਜਵਾਨਾਂ ਵਲੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਉਸ ਸਮੇਂ ਮੁਕਾਬਲੇ ਵਿਚ ਬਦਲ ਗਈ, ਜਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਤਲਾਸ਼ੀ ਦਲ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਦੋਵਾਂ ਪਾਸਿਆਂ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।