ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਵਿਚ ਕੀਤੀ ਸ਼ਿਰਕਤ
ਅਜਨਾਲਾ, (ਅੰਮ੍ਰਿਤਸਰ), 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਸ਼ਵਕਰਮਾ ਦਿਵਸ ਮੌਕੇ ਅੱਜ ਅਜਨਾਲਾ ਵਿਖੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਐੱਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸ਼ਿਰਕਤ ਕਰਦਿਆਂ ਉਨ੍ਹਾਂ ਸਮੂਹ ਕਿਰਤੀਆਂ ਨੂੰ ਇਸ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੇ ਹੀ ਸਾਨੂੰ ਸਾਰੇ ਔਜਾਰ ਬਖਸ਼ੇ ਹਨ, ਜਿਨ੍ਹਾਂ ਨਾਲ ਸਾਰੇ ਕਿਰਤ ਕਰਕੇ ਆਪਣੇ ਪਰਿਵਾਰ ਚਲਾਉਂਦੇ ਹਨ ਅਤੇ ਦੇਸ਼ ਦੀ ਤਰੱਕੀ ਵਿਚ ਵਡਮੁੱਲਾ ਯੋਗਦਾਨ ਪਾਉਂਦੇ ਹਨ।