ਕਤਲ ਕੇਸ ਵਿਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗੈਂਗਸਟਰ ਨੇ ਪੁਲਿਸ ਪਾਰਟੀ ’ਤੇ ਚਲਾਈਆਂ ਗੋਲੀਆਂ
ਗੋਇੰਦਵਾਲ ਸਾਹਿਬ, (ਤਰਨਤਾਰਨ), 2 ਨਵੰਬਰ (ਸਕੱਤਰ ਸਿੰਘ ਅਟਵਾਲ)- ਜਾਣਕਾਰੀ ਅਨੁਸਾਰ ਗੋਇੰਦਵਾਲ ਪੁਲਿਸ ਵਲੋ ਗੋਪੀ ਚੋਹਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ, ਜਿਸ ਦੀ ਨਿਸ਼ਾਨਦੇਹੀ ’ਤੇ ਪੁਲਿਸ ਗੋਪੀ ਚੋਹਲਾ ਦੀ ਹੱਤਿਆ ਕਰਨ ਸਮੇਂ ਵਰਤਿਆ ਹਥਿਆਰ ਬਰਾਮਦ ਕਰਨ ਗਈ ਤਾਂ ਮੁਲਜ਼ਮ ਵਿੱਕੀ ਗੈਂਗਸਟਰ ਨੇ ਝਾੜੀਆਂ ਵਿਚ ਲੁਕਾਏ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ ਤੇ ਪੁਲਿਸ ’ਤੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਉਕਤ ਗੈਂਗਸਟਰ ਜ਼ਖਮੀ ਹੋ ਗਿਆ , ਜਿਸ ਨੂੰ ਤਰਨਤਾਰਨ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ’ਤੇ ਪਹੁੰਚੇ ਐਸ.ਐਸ.ਪੀ. ਅਭਿਮਨਿਊ ਰਾਣਾ ਨੇ ਸਥਿਤੀ ਦਾ ਜਾਇਜ਼ਾ ਲਿਆ।