ਕੰਬਾਈਨ ਹੇਠਾਂ ਆਉਣ ਨਾਲ ਨੌਜਵਾਨ ਲੜਕੇ ਦੀ ਮੌਤ
ਹਰਚੋਵਾਲ, (ਗੁਰਦਾਸਪੁਰ), 2 ਨਵੰਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਪਿੰਡ ਵਿੱਠਵਾਂ ਨੇੜੇ ਕੰਬਾਈਨ ਹੇਠਾਂ ਆਉਣ ਨਾਲ ਇਕ ਨੌਜਵਾਨ ਲੜਕੇ ਦੀ ਮੌਤ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਲ ਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਬੁੱਲਪੁਰ ਪੁਲਿਸ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਰਚੋਵਾਲ ਗੁਰਦਾਸਪੁਰ ਮੇਨ ਰੋਡ ਤੋਂ ਵਿੱਠਵਾਂ ਵੱਲ ਨੂੰ ਪਲਟੀਨੇ ਮੋਟਰਸਾਈਕਲ ’ਤੇ ਆ ਰਿਹਾ ਸੀ ਕਿ ਕੰਬਾਈਨ ਨੂੰ ਕਰਾਸ ਕਰਦਿਆਂ ਕੰਬਾਈਨ ਹੇਠਾਂ ਆਉਣ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ ਅਤੇ ਕੰਬਾਈਨ ਦੇ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਏ । ਇਸ ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਵਲੋਂ ਕੰਬਾਈਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।