JALANDHAR WEATHER

ਦੀਵਾਲੀ ਦੀ ਰਾਤ ਦੋ ਧਿਰਾਂ ਵਿਚਕਾਰ ਹੋਈ ਫਾਇਰਿੰਗ, ਇਕ ਨੌਜਵਾਨ ਦੀ ਮੌਤ

ਸੰਗਤ ਮੰਡੀ, (ਬਠਿੰਡਾ), 2 ਨਵੰਬਰ (ਦੀਪਕ ਸ਼ਰਮਾ)- ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਅਧੀਨ ਬਠਿੰਡਾ ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਵਿਖੇ ਦੋ ਧਿਰਾਂ ਵਿਚਕਾਰ ਦੀਵਾਲੀ ਦੀ ਰਾਤ ਫਾਇਰਿੰਗ ਹੋ ਗਈ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਫ਼ਾਇਰਿੰਗ ਦੋ ਧਿਰਾਂ ਵਿਚਕਾਰ ਹੋਈ ਹੈ। ਜਾਣਕਾਰੀ ਦਿੰਦੇ ਹੋਏ ਐਸ.ਪੀ. ਬਠਿੰਡਾ ਨਰਿੰਦਰ ਸਿੰਘ ਨੇ ਦੱਸਿਆ ਹੈ ਕਿ ਇਨ੍ਹਾਂ ਦੋਨਾਂ ਪਾਰਟੀਆਂ ਵਲੋਂ ਦੀਵਾਲੀ ਦੀ ਰਾਤ ਪਟਾਕੇ ਚਲਾਏ ਜਾ ਰਹੇ ਸਨ ਅਤੇ ਇੰਨ੍ਹਾਂ ਦੋਨਾਂ ਧਿਰਾਂ ਦੀ ਪਹਿਲਾਂ ਰੰਜਿਸ਼ ਚੱਲ ਰਹੀ ਸੀ ਤਾਂ ਇਨ੍ਹਾਂ ਦੀ ਤਕਰਾਰ ਹੋ ਗਈ। ਜਿਸ ਕਾਰਨ ਗੋਲੀ ਲੱਗਣ ਕਾਰਨ ਗਗਨ ਨਾਮ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ਵਿਚ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ। ਐਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਹੈ ਕਿ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ