ਪਿੰਡ ਸਾਂਘਣਾਂ ਤੇ ਅਜੇ ਨਗਰ 'ਚ ਵੋਟਿੰਗ ਲਈ ਲੱਗੀਆਂ ਲੰਬੀਆਂ ਲਾਈਨਾਂ
ਛੇਹਰਟਾ (ਅੰਮ੍ਰਿਤਸਰ), 15 ਅਕਤੂਬਰ (ਪੱਤਰ ਪ੍ਰੇਰਕ)-ਅੱਜ ਪੰਚਾਇਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਸਾਂਘਣਾਂ, ਬਾਸਰਕੇ ਗਿੱਲਾ ਤੇ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਪਿੰਡ ਅਜੇ ਨਗਰ ਡੇਰਾ ਬਾਬਾ ਦਰਸ਼ਨ ਸਿੰਘ ਕਾਲੋਨੀ ਵਿਚ ਬੂਥਾਂ ਉਪਰ ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ ਅਤੇ ਵੋਟਾਂ ਪਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਸਾਬਕਾ ਸਰਪੰਚ ਜਸਪਾਲ ਸਿੰਘ ਸੰਧੂ, ਕਾਂਗਰਸੀ ਆਗੂ ਅਜੇ ਕੁਮਾਰ ਪੱਪੂ ਨੇ ਦੱਸਿਆ ਕਿ ਬਹੁਤ ਹੀ ਅਮਨ-ਅਮਾਨ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਲੋਕਾਂ ਵਿਚ ਆਪਸੀ ਭਾਈਚਾਰਾ ਕਾਇਮ ਹੈ। ਇਸੇ ਤਰ੍ਹਾਂ ਪਿੰਡ ਸਾਂਗ ਨਾ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬੱਬੀ ਨੇ ਦੱਸਿਆ ਕਿ ਪਿੰਡ ਵਿਚ ਵੋਟਾਂ ਪਾਉਣ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ।