JALANDHAR WEATHER

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ 6 ਨਵੰਬਰ ਨੂੰ ਸੱਦੀ ਸਿੱਖ ਵਿਦਵਾਨਾਂ ਅਤੇ ਪੱਤਰਕਾਰਾਂ ਦੀ ਅਹਿਮ ਇਕੱਤਰਤਾ

 ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ) - ਪਿਛਲੇ ਦਿਨੀ ਤਨਖਾਈਏ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਅਤੇ ਹੋਰ ਪੰਥਕ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ 6 ਨਵੰਬਰ ਨੂੰ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਸੀਨੀਅਰ ਸਿੱਖ ਪੱਤਰਕਾਰਾਂ ਦੀ ਇਕੱਤਰਤਾ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ । ਜਾਣਕਾਰ ਸੂਤਰਾਂ ਅਨੁਸਾਰ ਇਸ ਇਕੱਤਰਤਾ ਵਿਚ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਸਾਬਕਾ ਉਪ ਕੁਲਪਤੀ ਡਾਕਟਰ ਜਸਪਾਲ ਸਿੰਘ, ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਡਾਕਟਰ ਅਮਰਜੀਤ ਸਿੰਘ ਤੇ ਭਾਈ ਹਰਸਿਮਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਸਮੇਤ 20 ਦੇ ਕਰੀਬ ਸਿੱਖ ਵਿਦਵਾਨ ਅਤੇ ਪੱਤਰਕਾਰਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ