JALANDHAR WEATHER

ਸ਼੍ਰੀਨਗਰ ਦੇ ਸੰਡੇ ਬਾਜ਼ਾਰ 'ਚ ਗ੍ਰੇਨੇਡ ਧਮਾਕਾ, 10 ਲੋਕ ਗੰਭੀਰ ਜ਼ਖ਼ਮੀ

ਸ਼੍ਰੀਨਗਰ,3 ਨਵੰਬਰ- ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਗ੍ਰਗ੍ਰੇਨੇਡ ਧਮਾਕਾ ਹੋਣ ਕਾਰਨ ਐਤਵਾਰ ਬਾਜ਼ਾਰ ਵਿਚ 10 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੱਸ ਦਈਏ ਕਿ ਬੀਤੇ ਦਿਨ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ ਅਤੇ ਇਕ ਅੱਤਵਾਦੀ ਮਾਰਿਆ ਗਿਆ ਸੀ। ਇਸ ਗ੍ਰੇਨੇਡ ਹਮਲੇ ਦੇ ਸੰਬੰਧ 'ਚ ਇਕ ਸੀਨੀਅਰ ਪੁਲਸ ਅਧਿਕਾਰੀ ਮੁਤਾਬਿਕ ਅੱਤਵਾਦੀਆਂ ਨੇ ਟੀ.ਆਰ.ਸੀ. ਨੇੜੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਗ੍ਰੇਨੇਡ ਸੁੱਟਿਆ, ਜਿਸ ਕਾਰਨ 10 ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ