JALANDHAR WEATHER

ਵਿਰੋਧੀ ਧਿਰ ਦੇ ਉਮੀਦਵਾਰਾਂ ’ਤੇ ਹੋ ਰਹੇ ਹਮਲੇ ਲੋਕਤੰਤਰ ਦਾ ਹਨ ਘਾਣ- ਡਾ. ਦਲਜੀਤ ਸਿੰਘ ਚੀਮਾ

 ਚੰਡੀਗੜ੍ਹ, 4 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਵੀਡੀਓ ਸਾਂਝੀ ਕੀਤੀ ਤੇ ਲਿਖਿਆ ਹੈ ਕਿ ਗੁੰਡਿਆਂ ਵਲੋਂ ਨਾਮਜ਼ਦਗੀ ਕੇਂਦਰ ’ਤੇ ਕਬਜ਼ਾ ਕਰਨ ਦੀ ਇਹ ਪਹਿਲੀ ਵੀਡੀਓ ਹੈ। ਮੋਗਾ ਵਿਧਾਨ ਸਭਾ ਹਲਕਾ ਧਰਮਕੋਟ ’ਚ ਵਿਰੋਧੀ ਧਿਰ ਦੇ ਉਮੀਦਵਾਰਾਂ ’ਤੇ ਹਮਲੇ ਹੋ ਰਹੇ ਹਨ ਅਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਖੋਹੇ ਜਾ ਰਹੇ ਹਨ। ਪੁਲਿਸ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਇਹ ਸਪੱਸ਼ਟ ਤੌਰ ’ਤੇ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜ ਚੋਣ ਕਮਿਸ਼ਨ ਨੂੰ ਅਪੀਲ ਕਰਦਾ ਹਾਂ ਕਿ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਾਮਜ਼ਦਗੀ ਕੇਂਦਰਾਂ ’ਤੇ ਤੁਰੰਤ ਆਮ ਸਥਿਤੀ ਬਹਾਲ ਕਰਨ ਲਈ ਨਿਰਦੇਸ਼ ਦਿੱਤੇ ਜਾਣ। ਸਾਰੇ ਗ੍ਰਿਫ਼ਤਾਰ ਨਾਮਜ਼ਦ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ