ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਵਾਲਿਆਂ ਦਾ ਲੱਗਿਆ ਮੇਲਾ
ਰਾਏਕੋਟ, (ਲੁਧਿਆਣਾ), 4 ਅਕਤੂਬਰ (ਸੁਸ਼ੀਲ)- ਪੰਜਾਬ ਵਿਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਦੇ ਸੰਬੰਧ ਵਿਚ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਰਾਏਕੋਟ ਬਲਾਕ ਦੇ ਵੱਖ-ਵੱਖ ਕੇਂਦਰਾਂ ਵਿਚ ਪੰਚ ਅਤੇ ਸਰਪੰਚ ਦੀ ਚੋਣ ਲੜਨ ਦੇ ਚਾਹਵਾਨ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਜ਼ਿਕਰ -ਯੋਗ ਹੈ ਕਿ ਚੋਣ ਪ੍ਰਕਿਰਿਆ ਦੇ ਦੋ ਦਿਨਾਂ ਦੌਰਾਨ ਛੁੱਟੀਆਂ ਆਉਣ ਕਾਰਨ ਅੱਜ ਕੇਂਦਰਾਂ ਵਿਚ ਨਾਮਜ਼ਦਗੀਆਂ ਦਾਖ਼ਲ ਕਰਨ ਵਾਲਿਆਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ।