ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਵਲੋਂ ਨਾਮਜ਼ਦਗੀ ਸੈਂਟਰ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਜਨਾਲਾ, (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਈ.ਟੀ.ਆਈ ਅਜਨਾਲਾ ਵਿਖੇ ਬਣੇ ਸੈਂਟਰ ’ਚ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਅਤੇ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ 72 ਤੋਂ 75 ਪ੍ਰਤੀਸ਼ਤ ਤੱਕ ਲਾਇਸੈਂਸੀ ਅਸਲਾ ਜ਼ਮਾ ਕਰ ਦਿੱਤਾ ਗਿਆ ਹੈ।