ਚੋਣਾਂ ਨੂੰ ਲੈ ਕੇ ਚੱਲੀਆਂ ਗੋਲੀਆਂ, ਔਰਤ ਦੀ ਮੌਤ ਦੋ ਜ਼ਖ਼ਮੀ
ਚੋਗਾਵਾਂ ( ਅੰਮ੍ਰਿਤਸਰ ), 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ 'ਚ ਚੱਲੀ ਗੋਲੀ ਵਿਚ ਇਕ ਔਰਤ ਦੀ ਮੌਤ ਹੋ ਜਾਣ ਤੇ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਮਾਸਕੇ ਦੇ ਦੋ ਧੜਿਆਂ ਵਲੋਂ ਕਾਗ਼ਜ਼ ਜਮਾਂ ਕਰਵਾਉਣ ਨੂੰ ਲੈ ਕੇ ਰਾਜਾਸਾਂਸੀ ਵਿਖੇ ਤਕਰਾਰ ਹੋਈ। ਇਕ ਧੜੇ ਨੇ ਰਾਤ ਨੂੰ ਦੂਜੀ ਧਿਰ 'ਤੇ ਹਮਲਾ ਕਰਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕੁਲਦੀਪ ਕੌਰ ਦੇ ਸਿਰ ਵਿਚ ਸੱਟ ਲੱਗਣ ਕਾਰਨ ਮੌਤ ਹੋ ਗਈ। ਜਗਰੂਪ ਸਿੰਘ ਅਤੇ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜਿਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਇੰਦਰਜੀਤ ਸਿੰਘ ਥਾਣਾ ਲੋਪੋਕੇ ਤੇ ਮੁਖੀ ਅਮਨਦੀਪ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ।