JALANDHAR WEATHER

ਸੰਯੁਕਤ ਕਿਸਾਨ ਮੋਰਚੇ ਵਲੋਂ ਮੰਡੀਆਂ ਬੰਦ ਕਰਨ ਦੇ ਰੋਸ ਵਜੋਂ ਕਪੂਰਥਲਾ-ਜਲੰਧਰ ਬਾਈਪਾਸ ਰੋਡ 'ਤੇ ਧਰਨਾ

ਕਪੂਰਥਲਾ, 5 ਅਕਤੂਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੇ ਵਪਾਰੀਆਂ ਵਲੋਂ ਮੰਡੀਆਂ ਬੰਦ ਕੀਤੇ ਜਾਣ ਦੇ ਰੋਸ ਵਜੋਂ ਕਪੂਰਥਲਾ-ਜਲੰਧਰ ਬਾਈਪਾਸ ਰੋਡ 'ਤੇ ਧਰਨਾ ਦੇ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀ ਹੜਤਾਲ ਖ਼ਤਮ ਨਾ ਕਰਵਾਈ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੇਗਾ। ਧਰਨੇ ਨੂੰ ਮੋਰਚੇ ਦੇ ਕਨਵੀਨਰ ਰਜਿੰਦਰ ਸਿੰਘ ਰਾਣਾ ਐਡਵੋਕੇਟ, ਕਿਸਾਨ ਆਗੂ ਰਾਣਾ ਸੈਦੋਵਾਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਘਬੀਰ ਸਿੰਘ ਮਹਿਰਵਾਲ, ਕਾਮਰੇਡ ਬਲਵਿੰਦਰ ਸਿੰਘ ਬਾਜਵਾ ਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਵਿਚ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਝੋਨਾ ਵੇਚਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵਲੋਂ 2 ਘੰਟੇ ਲਈ ਦਿੱਤੇ ਗਏ ਧਰਨੇ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ- ਟਰਾਲੀਆਂ ਲੈ ਕੇ ਸ਼ਾਮਿਲ ਹੋਏ। ਕਿਸਾਨਾਂ ਦੇ ਧਰਨੇ ਕਾਰਨ ਕਪੂਰਥਲਾ ਸ਼ਹਿਰ ਨੂੰ ਵੱਖ-ਵੱਖ ਰੂਟਾਂ ਤੋਂ ਆਉਣ ਵਾਲੀ ਆਵਾਜਾਈ ਪ੍ਰਭਾਵਿਤ ਹੋਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ