ਗੜ੍ਹਸ਼ੰਕਰ ਵਿਖੇ ਅਕਾਲੀ ਦਲ ਵਲੋਂ ਐੱਸ.ਡੀ.ਐੱਮ. ਦਫ਼ਤਰ ਵਿਖੇ ਰੋਸ ਧਰਨਾ
ਗੜ੍ਹਸ਼ੰਕਰ, (ਹੁਸ਼ਿਆਰਪੁਰ), 5 ਨਵੰਬਰ (ਧਾਲੀਵਾਲ)- ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਭਰ ਵਿਚ ਧਰਨੇ ਦੇਣ ਦੇ ਸੱਦੇ ਤਹਿਤ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ ਅਕਾਲੀ ਦਲ ਵਲੋਂ ਐੱਸ.ਡੀ.ਐੱਮ. ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਮੰਡੀਆਂ ਕਿਸਾਨਾਂ, ਆੜ੍ਹਤੀਆਂ ਦੀ ਖੱਜਲ-ਖੁਆਰੀ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਸਰਕਾਰਾਂ ਖਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਮੌਕੇ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ।